Daily Updated News Website

ਅਯੋਧਿਆ ਕੇਸ ਦੀ ਸੁਣਵਾਈ ਸ਼ੁਰੂ

ਅਗਲੀ ਤਾਰੀਖ 8 ਫਰਵਰੀ

0

ਨਵੀ ਦਿੱਲੀ-  ਸੁਪਰੀਮ ਕੋਰਟ ਨੇ ਦੇਸ਼ ਦੇ ਸਭ ਤੋਂ ਵੱਡੇ ਮੁੱਦੇ ਅਯੋਧਿਆ ਮੰਦਰ ਦੇ ਮਾਮਲੇ ਦੀ ਸੁਣਵਾਈ 8 ਫਰਵਰੀ, 2018 ਤੱਕ ਟਾਲ ਦਿੱਤੀ ਹੈ। ਕੋਰਟ ਨੇ ਕਿਹਾ ਕਿ ਸਾਰੇ ਪੱਖਾਂ ਵੱਲੋਂ ਦਿੱਤੇ ਗਏ 19,950 ਪੇਜ਼ਾਂ ਦੇ ਦਸਤਾਵੇਜ਼ ਨੂੰ ਜਲਦ ਤੋਂ ਜਲਦ ਜਮ੍ਹਾਂ ਕਰਾਇਆ ਜਾਵੇ। ਸੁੰਨੀ ਵਕਫ ਬੋਰਡ ਦੇ ਵਕੀਲ ਕਪਿਲ ਸਿੱਬਲ ਸਣੇ ਤਿੰਨ ਵਕੀਲਾਂ ਨੇ ਕੇਸ ਦੀ ਸੁਣਵਾਈ ਦੀ ਤਰੀਕ ਜੁਲਾਈ 2019 ਤੋਂ ਬਾਅਦ ਪਾਉਣ ਦੀ ਮੰਗ ਕੀਤੀ।

ਇਸ ‘ਤੇ ਅਦਾਲਤ ਨੇ ਸਿੱਬਲ ਨੂੰ ਪੁੱਛਿਆ ਕਿ ਅਦਾਲਤ ਇਸ ਬਿਆਨ ਨੂੰ ਰਿਕਾਰਡ ਕਰ ਸਕਦੀ ਹੈ ਪਰ ਕਪਿਲ ਸਿੱਬਲ ਨੇ ਇਸ ਬਿਆਨ ਨੂੰ ਰਿਕਾਰਡ ‘ਤੇ ਲੈਣ ਤੋਂ ਮਨ੍ਹਾਂ ਕਰ ਦਿੱਤਾ। ਕਪਿਲ ਸਿੱਬਲ ਨੇ ਕਿਹਾ ਕਿ ਆਖਰ ਇਸ ਮਾਮਲੇ ਨੂੰ ਸੁਣਨਾ ਇੰਨਾ ਜਲਦੀ ਕਿਉਂ ਹੈ। ਇਸ ਨੂੰ ਟਾਲਿਆ ਨਹੀਂ ਜਾ ਸਕਦਾ? ਇਸ ‘ਤੇ ਅਦਾਲਤ ਨੇ ਜਵਾਬ ਦਿੱਤਾ ਕਿ ਆਖ਼ਰ ਕਿਤੋਂ ਤਾਂ ਸ਼ੁਰੂਆਤ ਕਰਨੀ ਪਵੇਗੀ।

ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਮੌਜੂਦਾ 3 ਜੱਜਾਂ ਦੀ ਬੈਂਚ ਵਿੱਚ ਸੁਣਵਾਈ ਦੀ ਪੈਰਵਾਈ ਕੀਤੀ। ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਧਾਰਾ 145 ਤਹਿਤ ਸੁਣਵਾਈ ਦੀ ਪ੍ਰਕਿਰਿਆ ਮੁਤਾਬਕ ਕੋਰਟ ਕੋਲ ਸੁਣਵਾਈ ਦੀ ਤਰੀਕ ਤੈਅ ਕਰਨ ਦਾ ਅਧਿਕਾਰ ਹੈ। ਕਪਿਲ ਸਿੱਬਲ ਨੇ ਕਿਹਾ ਕਿ ਇਹ ਮਾਮਲਾ ਧਰਮ ਨਿਰਪੱਖਤਾ ਨਾਲ ਸਬੰਧਤ ਹੈ, ਜੋ ਸੰਵਿਧਾਨ ਦਾ ਇੱਕ ਬੁਨਿਆਦੀ ਤੱਤ ਹੈ। ਇਸ ਲਈ ਮਾਮਲੇ ਨੂੰ ਸੰਵਿਧਾਨਕ ਬੈਂਚ ਕੋਲ ਜਾਣਾ ਚਾਹੀਦਾ ਹੈ। ਅਦਾਲਤ ਨੇ ਮਾਮਲਾ ਵੱਡਾ ਬੈਂਚ ‘ਤੇ ਭੇਜਣ ਲਈ ਮਾਮਲੇ ‘ਤੇ ਕੁਝ ਨਹੀਂ ਕਿਹਾ। ਚੀਫ ਜਸਟਿਸ ਦੀਪਕ ਮਿਸ਼ਰਾ, ਜਸਟਿਸ ਅਸ਼ੋਕ ਭੂਸ਼ਣ ਤੇ ਜਸਟਿਸ ਅਬਦੁਲ ਨਜ਼ੀਰ ਦੀ ਬੈਂਚ ਮਾਮਲੇ ਦੀ ਸੁਣਵਾਈ ਕਰ ਰਹੇ ਹਨ।

Leave A Reply

Your email address will not be published.

Translate »