Daily Updated News Website

ਅਰੁਣਾਚਲ ‘ਚ ਲਾਗੂ ਹੋਵੇਗਾ ਆਨੰਦ ਮੈਰਿਜ ਐਕਟ

0
ਨਵੀਂ ਦਿੱਲੀ- ਅਰੁਣਾਚਲ ਪ੍ਰਦੇਸ਼ ਸਰਕਾਰ ਨੇ ਸੂਬੇ ਵਿੱਚ ਆਨੰਦ ਮੈਰਿਜ ਐਕਟ ਲਾਗੂ ਕਰਨ ਨੂੰ ਸਹਿਮਤੀ ਦੇ ਦਿੱਤੀ ਹੈ। ਅਕਾਲੀ ਦਲ ਦੇ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਵੱਲੋਂ ਇਸ ਨੂੰ ਲਾਗੂ ਕਰਵਾਉਣ ਦੀ ਪਹਿਲਕਦਮੀ ਕੀਤੀ ਗਈ ਸੀ।
ਕਾਨੂੰਨ ਤੇ ਨਿਆਂ ਵਿਭਾਗ ਦੇ ਡਿਪਟੀ ਸਕੱਤਰ ਨੇ ਮਹਿਲਾ ਤੇ ਬਾਲ ਵਿਕਾਸ ਸਕੱਤਰ ਨੂੰ ਲਿਖਿਆ ਹੈ ਕਿ ਅਰੁਣਾਚਲ ਪ੍ਰਦੇਸ਼ ਸਰਕਾਰ ਨੇ ਸਿਰਸਾ ਵੱਲੋਂ ਮਾਮਲੇ ‘ਤੇ ਉਪਲਬਧ ਕਰਵਾਈ ਸੂਚਨਾ ਮਗਰੋਂ ਆਪਣਾ ਇਰਾਦਾ ਬਦਲ ਲਿਆ ਹੈ। ਇਸ ਪੱਤਰ ਵਿੱਚ ਲਿਖਿਆ ਹੈ ਕਿ ਸਿਰਸਾ ਵੱਲੋਂ ਇਸ ਮਾਮਲੇ ‘ਤੇ ਪਹਿਲਾਂ ਵੀ ਜਾਣਕਾਰੀ ਦਿੱਤੀ ਗਈ ਸੀ ਪਰ ਸਰਕਾਰ ਨੇ ਫੈਸਲਾ ਕੀਤਾ ਸੀ ਕਿ ਰਾਜ ਵਿੱਚ ਸਿੱਖਾਂ ਦੀ ਗਿਣਤੀ ਘੱਟ ਹੋਣ ਦੇ ਮੱਦੇਨਜ਼ਰ ਆਨੰਦ ਮੈਰਿਜ ਐਕਟ ਲਾਗੂ ਨਾ ਕੀਤਾ ਜਾਵੇ। ਪੱਤਰ ਮੁਤਾਬਕ ਮਾਮਲੇ ਦੀ ਮੁੜ ਸਮੀਖਿਆ ਕੀਤੀ ਗਈ ਤੇ ਪਾਇਆ ਗਿਆ ਕਿ ਸੋਧ ਐਕਟ 2012 ਦੀ ਧਾਰਾ 6 ਤਹਿਤ ਰਾਜ ਸਰਕਾਰ ਸੂਬੇ ਵਿਚ ਐਕਟ ਤਹਿਤ ਸਿੱਖ ਭਾਈਚਾਰੇ ਦੇ ਵਿਆਹਾਂ ਦੀ ਰਜਿਸਟਰੇਸ਼ਨ ਵਾਸਤੇ ਨਿਯਮ ਬਣਾ ਸਕਦੀ ਹੈ।
ਅਕਾਲੀ ਦਲ ਦੇ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਨੂੰ ਡਿਪਟੀ  ਸਕੱਤਰ ਨੇ ਦੱਸਿਆ ਕਿ ਅਰੁਣਚਲ ਪ੍ਰਦੇਸ਼ ਸਰਕਾਰ ਨੇ ਮਹਿਲਾ ਤੇ ਬਾਲ ਵਿਕਾਸ/ਸਮਾਜਿਕ ਨਿਆਂ ਵਿਭਾਗ ਨੂੰ ਆਖਿਆ ਹੈ ਕਿ ਉਹ ਸਿੱਖ ਭਾਈਚਾਰੇ ਦੇ ਵਿਆਹਾਂ ਦੀ ਰਜਿਸਟਰੇਸ਼ਨ ਵਾਸਤੇ ਨਿਯਮ ਤਿਆਰ ਕਰਨ ਲਈ ਕਦਮ ਚੁੱਕੇ ਤੇ ਦੱਸਿਆ ਕਿ ਇਸ ਤਜਵੀਜ਼ ਨੂੰ ਰਾਜ ਸਰਕਾਰ ਦੇ ਕਾਨੂੰਨ ਕਮਿਸ਼ਨਰ ਤੋਂ ਪਹਿਲਾਂ ਹੀ ਪ੍ਰਵਾਨਗੀ ਮਿਲ ਚੁੱਕੀ ਹੈ।

Leave A Reply

Your email address will not be published.

Translate »