Daily Updated News Website

ਜਲਿਆਂਵਾਲਾ ਬਾਗ ‘ਚ ਲੱਗਿਆ ਸ਼ਹੀਦ ਊਧਮ ਸਿੰਘ ਦਾ ਬੁੱਤ

0

ਅੰਮ੍ਰਿਤਸਰ, (ਜਤਿੰਦਰ ਸਿੰਘ ਬੇਦੀ, ਸਰਵਨ ਸਿੰਘ ਰੰਧਾਵਾ)- ਅੱਜ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਜਲਿਆਂਵਾਲਾ ਬਾਗ ‘ਚ ਸ਼ਹੀਦ ਊਧਮ ਸਿੰਘ ਦੇ ਬੁੱਤ ਦਾ ਰਸਮੀ ਉਦਘਾਟਨ ਕੀਤਾ। ਸਭ ਤੋਂ ਪਹਿਲਾਂ ਗ੍ਰਹਿ ਮੰਤਰੀ ਰਾਜਨਾਥ ਸਿੰਘ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ। ਇੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਜਨਾਥ ਸਿੰਘ ਦਾ ਸਨਮਾਨ ਕੀਤਾ। ਕੇਂਦਰੀ ਮੰਤਰੀ ਦੇ ਨਾਲ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੂਬੇ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਸਮੇਤ ਹੋਰ ਨੇਤਾ ਵੀ ਹਾਜ਼ਰ ਸਨ। ਉਸ ਤੋਂ ਬਾਅਦ ਉਨ੍ਹਾਂ ਜਲਿਆਂਵਾਲਾ ਬਾਗ ‘ਚ ਸ਼ਹੀਦ ਊਧਮ ਸਿੰਘ ਦੇ ਬੁੱਤ ਦਾ ਰਸਮੀ ਉਦਘਾਟਨ ਕੀਤਾ।

13 ਅਪ੍ਰੈਲ 1919 ਨੂੰ ਜਲਿਆਂਵਾਲਾ ਬਾਗ ‘ਚ ਹੋਏ ਕਤਲ ਕਾਂਡ ਦੇ ਸਾਲ 2019 ‘ਚ 100 ਸਾਲ ਪੂਰੇ ਹੋ ਰਹੇ ਹਨ। ਇਸ ਦੇ ਚੱਲਦਿਆਂ ਅੰਗਰੇਜ਼ਾਂ ਦੇ ਖਿਲਾਫ ਲੜਾਈ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ਼ਹੀਦ ਊਧਮ ਸਿੰਘ ਦਾ ਬੁੱਤ ਜਲਿਆਂਵਾਲਾ ਬਾਗ ‘ਚ ਲਾਉਣ ਦੀ ਮੰਗ ਕਾਫੀ ਸਮੇਂ ਤੋਂ ਉਠ ਰਹੀ ਸੀ।

ਜਲਿਆਂਵਾਲਾ ਬਾਗ ‘ਚ ਸ਼ਹੀਦ ਊਧਮ ਸਿੰਘ ਦੇ ਬੁੱਤ ਦੇ ਰਸਮੀ ਉਦਘਾਟਨ ਲਈ ਤਿਆਰ ਪੰਡਾਲ ਨੂੰ 5 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ। ਇਸ 11 ਫੁੱਟ ਉਚੇ ਬੁੱਤ ‘ਤੇ ਕਰੀਬ 12 ਲੱਖ ਰੁਪਏ ਖਰਚ ਕੀਤੇ ਗਏ ਹਨ।

13 ਅਪ੍ਰੈਲ 1919 ਨੂੰ ਸਰ ਮਾਇਕਲ ਓ ਡਾਇਰ ਦੇ ਹੁਕਮ ‘ਤੇ, ਜਿਥੇ ਨਿਹੱਥੇ ਹਿੰਦੁਸਤਾਨੀਆਂ ‘ਤੇ ਗੋਲੀਆਂ ਚਲਵਾਈਆਂ ਗਈਆਂ ਸਨ। ਉਸ ਸਮੇਂ ਉਥੇ ਮੌਜੂਦ ਊਧਮ ਸਿੰਘ ਨੇ ਬਾਗ ਦੀ ਮਿੱਟੀ ਚੁੱਕ ਕੇ ਡਾਇਰ ਨੂੰ ਮਾਰ ਕੇ ਜਲਿਆਂਵਾਲੇ ਬਾਗ ‘ਚ ਹੋਏ ਕਤਲੇਆਮ ਦਾ ਬਦਲਾ ਲੈਣ ਦੀ ਸਹੁੰ ਖਾਦੀ ਸੀ। ਉਨ੍ਹਾਂ ਨੇ 13 ਅਪ੍ਰੈਲ 1940 ‘ਚ ਲੰਦਨ ‘ਚ ਡਾਇਰ ਨੂੰ ਮਾਰ ਕੇ ਬਦਲਾ ਪੂਰਾ ਕੀਤਾ ਸੀ।

Leave A Reply

Your email address will not be published.

Translate »