Daily Updated News Website

ਤਰਨਤਾਰਨ ‘ਚ ਹੈਰੋਇਨ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ

0

ਤਰਨਤਾਰਨ- ਤਰਨਤਾਰਨ ਪੁਲਸ ਨੇ ਨਸ਼ਾ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ‘ਚ ਸਫਲਤਾ ਹਾਂਸਲ ਕੀਤੀ ਹੈ। ਇਕ ਗੁਪਤ ਸੂਚਨਾ ਮਿਲਣ ਦੇ ਆਧਾਰ ‘ਤੇ ਪੁਲਸ ਨੇ ਨਾਕਾਬੰਦੀ ਕਰਕੇ ਇਨ੍ਹਾਂ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਗ੍ਰਿਫਤਾਰ ਕੀਤੇ ਗਏ ਇਨ੍ਹਾਂ ਵਿਅਕਤੀਆਂ ਤੋਂ 570 ਗ੍ਰਾਮ ਹੈਰੋਇਨ, ਮੋਟਰਸਾਈਕਲ, ਪਿਸਟਲ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਕਾਬੂ ਕੀਤੇ ਦੋਸ਼ੀਆਂ ਦੇ ਦੋ ਸਾਥੀ ਪੁਲਸ ਦੀ ਗ੍ਰਿਫਤ ‘ਚੋਂ ਬਾਹਰ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਪੁਲਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

Leave A Reply

Your email address will not be published.

Translate »