Daily Updated News Website

ਭਾਰਤ ਵਰਗੇ ਦੇਸ਼ਾਂ ਨਾਲ ਕੰਮ ਕਰਨਾ ਚੰਗੀ ਗੱਲ- ਟਰੰਪ

0

ਵਾਸ਼ਿੰਗਟਨ— ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਭਾਵ ਵੀਰਵਾਰ ਨੂੰ ਕਿਹਾ ਕਿ ਭਾਰਤ, ਰੂਸ ਅਤੇ ਚੀਨ ਤਰ੍ਹਾਂ ਦੇ ਦੇਸ਼ਾਂ ਨਾਲ ਕੰਮ ਕਰਨਾ ਚੰਗੀ ਗੱਲ ਹੈ ਨਾ ਕਿ ਬੁਰੀ। ਉਹ ਰੂਸ ਨਾਲ ਸਬੰਧ ਸੁਧਾਰਨ ਦੀ ਆਪਣੀ ਇੱਛਾ ਨੂੰ ਲੈ ਕੇ ਹੋ ਰਹੀ ਆਲੋਚਨਾ ‘ਤੇ ਪ੍ਰਤੀਕਿਰਿਆ ਦੇ ਰਹੇ ਸਨ। ਉਨ੍ਹਾਂ ਨੇ ਨਾਰਵੇ ਦੇ ਪ੍ਰਧਾਨ ਮੰਤਰੀ ਅਰਨਾ ਸੋਲਬਰਗ ਨਾਲ ਵ੍ਹਾਈਟ ਹਾਊਸ ਵਿਚ ਸੰਯੁਕਤ ਰੂਪ ਨਾਲ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ, ‘ਰੂਸ, ਚੀਨ, ਭਾਰਤ ਜਾਂ ਕਿਸੇ ਵੀ ਹੋਰ ਦੇਸ਼ਾਂ ਨਾਲ ਕੰਮ ਕਰਨਾ ਬਹੁਤ ਚੰਗੀ ਗੱਲ ਹੈ। ਇਹ ਬੁਰੀ ਗੱਲ ਨਹੀਂ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਚੰਗਾ ਹੋਵੇਗਾ ਕਿ ਉਤਰੀ ਕਰੀਆ ਨਾਲ ਨਜਿੱਠਿਆ ਜਾਵੇ। ਉਨ੍ਹਾਂ ਕਿਹਾ, ‘ਇਹ ਮੇਰੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਸੀ। ਇਸ ਨੂੰ ਕਈ ਸਾਲ ਪਹਿਲਾਂ ਹੀ ਹੱਲ ਕੀਤਾ ਜਾਣਾ ਚਾਹੀਦਾ ਸੀ, ਜਦੋਂ ਇਹ ਕੰਮ ਖਤਰਨਾਕ ਸੀ, ਪਰ ਇਹ ਸਮੱਸਿਆ ਮੈਨੂੰ ਦਿੱਤੀ ਗਈ।

ਟਰੰਪ ਨੇ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਨੂੰ ਇਸ ਲਈ ਜ਼ਿੰਮੇਦਾਰ ਠਹਿਰਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਸੈਨਾ ਨੂੰ ਮਜ਼ਬੂਤ ਨਹੀਂ ਬਣਾਇਆ। ਹਿਲੇਰੀ ਪਿਛਲੀਆਂ ਰਾਸ਼ਟਰਪਤੀ ਚੋਣਾਂ ਵਿਚ ਟਰੰਪ ਦੀ ਵਿਰੋਧੀ ਸੀ। ਟਰੰਪ ਨੇ ਕਿਹਾ ਕਿ ਹੋਰ ਦੇਸ਼ਾਂ ਨਾਲ ਕੰਮ ਕਰਨਾ ‘ਕਾਫੀ ਚੰਗਾ’ ਹੈ। ਉਨ੍ਹਾਂ ਕਿਹਾ, ‘ਅਸੀਂ ਉਤਰੀ ਕੋਰੀਆ ਦੇ ਮੁੱਦੇ ‘ਤੇ ਚੀਨ ਨਾਲ ਕੰਮ ਕਰ ਰਹੇ ਹਾਂ। ਅਸੀਂ ਕਈ ਹੋਰ ਦੇਸ਼ਾਂ ਨਾਲ ਵੀ ਕੰਮ ਕਰ ਰਹੇ ਹਾਂ ਅਤੇ ਮੈਨੂੰ ਲੱਗਦਾ ਹੈ ਕਿ ਅਸੀਂ ਬਹੁਤ ਚੰਗਾ ਕਰ ਰਹੇ ਹਾਂ। ਅਸੀਂ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇ ਇਨ ਨਾਲ ਵੀ ਗੱਲਬਾਤ ਕੀਤੀ।

Leave A Reply

Your email address will not be published.

Translate »