Daily Updated News Website

ਵਿਦਿਆਰਥੀ ਨੇ ਆਪਣੇ ਪ੍ਰੋਫੈਸਰ ਨੂੰ ਗੋਲ਼ੀਆਂ ਨਾਲ ਭੁੰਨਿਆ

0

ਸੋਨੀਪਤ- ਦੇਸ਼ ਦੀ ਰਾਜਧਾਨੀ ਨਾਲ ਲੱਗਦੇ ਹਰਿਆਣਾ ਦੇ ਜ਼ਿਲ੍ਹੇ ਸੋਨੀਪਤ ਵਿੱਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਪਿਪਲੀ ਦੇ ਦਲਬੀਰ ਸਿੰਘ ਸਰਕਾਰੀ ਮਹਾਵਿਦਿਆਲਿਆ ਦੇ ਵਿਦਿਆਰਥੀ ਨੇ ਆਪਣੇ ਹੀ ਕਾਲਜ ਦੇ ਲੈਕਚਰਾਰ ਨੂੰ ਗੋਲ਼ੀਆਂ ਨਾਲ ਮਾਰ ਮੁਕਾਇਆ।

ਕਾਲਜ ਦੇ ਪ੍ਰਿੰਸੀਪਲ ਰਵੀ ਜੈਪ੍ਰਕਾਸ਼ ਨੇ ਦੱਸਿਆ ਕਿ ਘਟਨਾ ਸਮੇਂ ਲੈਕਚਰਾਰ ਰਾਜੇਸ਼ ਕਲਰਕ ਦੇ ਕਮਰੇ ਵਿੱਚ ਸੀ, ਉਦੋਂ ਦੂਜੇ ਸਾਲ ਦਾ ਵਿਦਿਆਰਥੀ ਜਗਮਾਲ ਪਿਸਤੌਲ ਲੈ ਕੇ ਅੰਦਰ ਦਾਖ਼ਲ ਹੋ ਗਿਆ। ਉਸ ਨੇ ਇੱਕ ਤੋਂ ਬਾਅਦ ਇੱਕ ਰਾਜੇਸ਼ ‘ਤੇ ਤਿੰਨ ਗੋਲ਼ੀਆਂ ਦਾਗ਼ੀਆਂ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਵਾਰਦਾਤ ਨੂੰ ਅੰਜਾਮ ਦੇ ਕੇ ਵਿਦਿਆਰਥੀ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਨਾਲ ਕਾਲਜ ਵਿੱਚ ਹਫੜਾ-ਦਫੜੀ ਮੱਚ ਗਈ। ਕਾਲਜ ਦਾ ਸਟਾਫ ਤੇ ਵਿਦਿਆਰਥੀ ਘਟਨਾ ਤੋਂ ਬਾਅਦ ਸਹਿਮ ਵਿੱਚ ਹਨ। ਮ੍ਰਿਤਕ ਦੇ ਵਾਰਸਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਹਾਲੇ ਤਕ ਕਿਸੇ ਨੂੰ ਅੰਦਾਜ਼ਾ ਨਹੀਂ ਹੈ ਕਿ ਵਿਦਿਆਰਥੀ ਨੇ ਆਪਣੇ ਅਧਿਆਪਕ ਨਾਲ ਅਜਿਹਾ ਕਿਉਂ ਕੀਤਾ।

ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ। ਜਾਂਚ ਅਧਿਕਾਰੀ ਵਜ਼ੀਰ ਰੇੜੂ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਨੇ ਵੱਖ-ਵੱਖ ਟੀਮਾਂ ਬਣਾ ਲਈਆਂ ਹਨ, ਉਸ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Leave A Reply

Your email address will not be published.

Translate »